ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਾਨਕਸ਼ਾਹੀ ਸੰਮਤ 557ਵੇਂ ਨਵੇਂ ਸਾਲ ਦਾ ਆਗਮਨ ਦਿਵਸ ਮਿਤੀ 14 ਮਾਰਚ ਨੂੰ ਮਨਾਇਆ ਜਾਵੇਗਾ

ਪੰਜਾਬ

ਮੋਹਾਲੀ 11 ਮਾਰਚ ,ਬੋਲੇ ਪੰਜਾਬ ਬਿਊਰੋ :


ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਾਨਕਸ਼ਾਹੀ ਸੰਮਤ 557ਵੇ ਦੇ ਨਵੇਂ ਸਾਲ ਦਾ ਆਗਮਨ ਦਿਵਸ ਮਿਤੀ 14 ਮਾਰਚ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਨਾਨਕਸ਼ਾਹੀ ਸਾਲ ਦੇ ਆਗਮਨ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ, ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਵਾਲੇ ਅਤੇ ਉੱਚ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ । ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ । 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।