ਆੜਤੀ ਅਤੇ ਸਰਪੰਚ ‘ਤੇ ਚਲਾਈਆਂ ਗੋਲੀਆਂ

ਪੰਜਾਬ


ਤਰਨਤਾਰਨ, 12 ਮਾਰਚ,ਬੋਲੇ ਪੰਜਾਬ ਬਿਊਰੋ ;
ਵਿਧਾਨ ਸਭਾ ਹਲਕਾ ਖੇਮਕਰਨ ਦੇ ਮੰਡੀ ਅਮਰਕੋਟ ’ਚ ਬਦਮਾਸ਼ਾਂ ਵੱਲੋਂ ਕੀਤੇ ਜਾਨਲੇਵਾ ਹਮਲੇ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਬੀਤੀ ਰਾਤ ਮੰਡੀ ਅਮਰਕੋਟ ਦੇ ਇੱਕ ਪ੍ਰਮੁੱਖ ਆੜਤੀ ਅਤੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ’ਤੇ ਹਮਲਾ ਕੀਤਾ ਗਿਆ।ਇਸ ਹਮਲੇ ’ਚ ਜਿੱਥੇ ਸਰਪੰਚ ਦੀ ਜਾਨ ਬਚ ਗਈ, ਉਥੇ ਹੀ ਉਨ੍ਹਾਂ ਦੇ ਨਾਲ ਕੰਮ ਕਰ ਰਹੇ ਵਿਅਕਤੀ ਨੂੰ ਗੋਲੀ ਲੱਗਣ ਕਾਰਨ ਗੰਭੀਰ ਜਖਮ ਹੋਏ ਹਨ।
ਫਰੌਤੀ ਦੀ ਮੰਗ ਕਰਦਿਆਂ ਗੈਂਗਸਟਰਾਂ ਵੱਲੋਂ ਪਹਿਲਾਂ ਵੀ ਉਨ੍ਹਾਂ ’ਤੇ ਗੋਲੀਬਾਰੀ ਹੋ ਚੁੱਕੀ ਹੈ। ਮੰਡੀ ਅਮਰਕੋਟ ਦੇ ਆੜਤੀਆਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਮੰਡੀ ਵਿੱਚ ਦੋ ਵਾਰ ਗੋਲੀ ਚੱਲਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।
ਮੰਡੀ ਦੇ ਆੜਤੀਆਂ ਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ’ਤੇ ਸਵਾਲ ਉਠਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬਾਵਜੂਦ ਇਸਦੇ ਕਿ ਗੈਂਗਸਟਰਾਂ ਵੱਲੋਂ ਹਮਲੇ ਹੋ ਰਹੇ ਹਨ, ਪੁਲਿਸ ਅਤੇ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਲਈ ਕੋਈ ਉਚਿਤ ਇੰਤਜ਼ਾਮ ਨਹੀਂ ਕੀਤਾ। ਆੜਤੀਆਂ ਨੇ ਮੰਗ ਕੀਤੀ ਹੈ ਕਿ ਕਾਰੋਬਾਰੀਆਂ ਨੂੰ ਲੋੜੀਂਦੀ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।