ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਅਧਿਕਾਰੀਆਂ ਨੂੰ ਭੇਜੇ ਮੰਗ ਪੱਤਰ -ਸਘੰਰਸ ਕਮੇਟੀ
ਚੰਡੀਗੜ੍ਹ, 16 ਮਾਰਚ ,ਬੋਲੇ ਪੰਜਾਬ ਬਿਊਰੋ :
ਪੀ ਡਬਲਿਊ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਹਿਮਾ ਸਿੰਘ ਧਨੌਲਾ, ਮਨਜੀਤ ਸਿੰਘ ਸੰਗਤਪੁਰਾ ਕੋ ਕਨਵੀਨਰ ਬਿੱਕਰ ਸਿੰਘ ਮਾਖਾ ਮਲਾਗਰ ਸਿੰਘ ਖਮਾਣੋ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਬਜਟ ਸੈਸ਼ਨ ਦੌਰਾਨ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਅਗਵਾਈ ਵਿੱਚ 25 ਅਤੇ 26 ਮਾਰਚ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀਆਂ ਅਤੇ ਵਿਧਾਨ ਸਭਾ ਵੱਲ ਕੀਤੇ ਜਾ ਰਹੇ ਮਾਰਚ ਦੇ ਸੰਘਰਸ਼ ਪ੍ਰੋਗਰਾਮਾਂ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਹੈ। ਇਹਨਾਂ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਲਾਜ਼ਮਾਂ , ਪੈਨਸ਼ਨਰਾਂ ,ਕੱਚੇ ਕਾਮਿਆਂ ਸਮੇਤ ਮਾਣ ਭੱਤਾ ਕਾਮਿਆਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਚੁੱਕੀ ਹੈ। ਸਗੋਂ ਪਿਛਲੀਆਂ ਸਰਕਾਰਾਂ ਵਾਂਗ ਹੀ ਕਾਰਪੋਰੇਟ ਪੱਖੀ ਨੀਤੀਆਂ ਨੂੰ ਲਾਗੂ ਕਰ ਰਹੀ ਹੈ, ਇਹਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇ ਕਮਿਸ਼ਨ ਦੇ ਬਕਾਏ, ਪੇਂਡੂ ਭੱਤਾ ਸਮੇਤ ਹੋਰ ਭੱਤੇਆ ਬਹਾਲ ਕਰਨਾ, ਕੱਚੇ ਕਾਮਿਆਂ ਨੂੰ ਪੱਕਾ ਨਾ ਕਰਨਾ, 4/9/14ਸਾਲਾ ਇਕਰੀਮੈਂਟਾਂ ਨੂੰ ਜ਼ਾਮ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨਾ, ਕਰਨਾ ਸਗੋਂ” ਕਾਰਪੋਰੇਟ ਘਰਾਣਿਆਂ ਦਾ ਫਰਮਾਨ, ਬੰਦ ਭੱਤੇ ,ਤਨਖਾਹਾਂ ਜਾਮ ਦੀ ਨੀਤੀ ਤੇ ਚੱਲ ਰਹੀ ਹੈ। ਇਹਨਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਭਾਗ ਦੇ ਕੈਬਨਿਟ ਮੰਤਰੀ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ, ਮੰਨੀਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਵਿਭਾਗ ਦੇ ਪ੍ਰਮੁੱਖ ਸਕੱਤਰ, ਵਧੀਕ ਸਕੱਤਰ, ਐਚਓਡੀ, ਸਮੇਤ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਨੂੰ ਮੰਗ ਪੱਤਰ ਭੇਜੇ ਗਏ ਹਨ। ਜੇਕਰ ਅਧਿਕਾਰੀਆਂ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਅਧਿਕਾਰੀਆਂ ਵਿਰੁੱਧ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।