ਨਵੀਂ ਦਿੱਲੀ, 18 ਮਾਰਚ,ਬੋਲੇ ਪੰਜਾਬ ਬਿਊਰੋ :
ਭਾਰਤ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਮੁਲਾਕਾਤ ਕੀਤੀ। ਲਕਸਨ ਤਿੰਨ ਦਿਨਾਂ ਰਾਇਸੀਨਾ ਡਾਇਲਾਗ ਵਿੱਚ ਹਿੱਸਾ ਲੈਣ ਲਈ ਭਾਰਤ ਪਹੁੰਚੇ ਹੋਏ ਹਨ। 17 ਮਾਰਚ ਨੂੰ ਕਾਨਫਰੰਸ ਦੇ ਪਹਿਲੇ ਦਿਨ, ਲੈਕਸਨ ਨੇ ਮੁੱਖ ਮਹਿਮਾਨ ਵਜੋਂ ਸੰਮੇਲਨ ਨੂੰ ਸੰਬੋਧਨ ਕੀਤਾ ਸੀ।
ਇਸ ਦੌਰਾਨ ਉਨ੍ਹਾਂ ਨਮਸਕਾਰ, ਸਤਿ ਸ਼੍ਰੀ ਅਕਾਲ! ਬੋਲ ਕੇ ਲੋਕਾਂ ਨੂੰ ਸੰਬੋਧਨ ਕੀਤਾ। ਲਕਸਨ ਨੇ ਭਾਰਤ ਨੂੰ ਚੈਂਪੀਅਨਸ ਟਰਾਫੀ ਵਿੱਚ ਜਿੱਤ ਲਈ ਵਧਾਈ ਦਿੱਤੀ। ਇਹ 3 ਰੋਜ਼ਾ ਕਾਨਫਰੰਸ 19 ਮਾਰਚ ਤੱਕ ਜਾਰੀ ਰਹੇਗੀ।
