ਖੇਤ ਵਿੱਚੋਂ ਨਵਜੰਮੇ ਬੱਚੇ ਦਾ ਭਰੂਣ ਮਿਲਣ ਕਾਰਨ ਫੈਲੀ ਸਨਸਨੀ

ਪੰਜਾਬ

ਜਲੰਧਰ, 19 ਮਾਰਚ,ਬੋਲੇ ਪੰਜਾਬ ਬਿਊਰੋ :
ਜਲੰਧਰ ਦੇ ਮਿੱਠਾਪੁਰ ਨੇੜੇ ਅੱਜ ਸਵੇਰੇ ਇੱਕ ਖੇਤ ਵਿੱਚੋਂ ਨਵਜੰਮੇ ਬੱਚੇ ਦਾ ਭਰੂਣ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ, ਭਰੂਣ ਨੀਲੇ ਰੰਗ ਦੇ ਕੱਪੜੇ ਵਿੱਚ ਲਪੇਟਿਆ ਹੋਇਆ ਸੀ ਅਤੇ ਬਿਲਕੁਲ ਤਾਜ਼ਾ ਲੱਗ ਰਿਹਾ ਸੀ।
ਭਰੂਣ ਨੂੰ ਸਭ ਤੋਂ ਪਹਿਲਾਂ ਪਿੰਡ ਵਾਸੀ ਸੁਰਿੰਦਰ ਸਿੰਘ ਨੇ ਦੇਖਿਆ, ਜੋ ਚਾਰਾ ਕੱਟਣ ਲਈ ਖੇਤ ਗਿਆ ਸੀ। ਉਨ੍ਹਾਂ ਤੁਰੰਤ ਪਿੰਡ ਦੇ ਬਜ਼ੁਰਗਾਂ ਨੂੰ ਸੂਚਿਤ ਕੀਤਾ ਅਤੇ ਪੁਲੀਸ ਕੰਟਰੋਲ ਰੂਮ ਵਿੱਚ ਜਾਣਕਾਰੀ ਦਿੱਤੀ ਗਈ।
ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਭਰੂਣ ਨੂੰ ਕਬਜ਼ੇ ’ਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ। ਪੁਲੀਸ ਦੇ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।