ਚੰਡੀਗੜ੍ਹ, 19 ਮਾਰਚ,ਬੋਲੇ ਪੰਜਾਬ ਬਿਊਰੋ :
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਨਸ਼ੇ ਦੇ ਖ਼ਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਹੈ। ਨਸ਼ਾ ਵੇਚਣ ਵਾਲਿਆਂ ਦੀ ਜਾਇਦਾਦ ‘ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਹੁਣ ਤੱਕ ਕਈ ਨਸ਼ਾ ਤਸਕਰਾਂ ਦੇ ਘਰ ਤੋੜੇ ਜਾ ਚੁੱਕੇ ਹਨ।
ਇਸ ਦੌਰਾਨ ‘ਆਪ’ ਦੀ ਆਪਣੀ ਹੀ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਹਰਭਜਨ ਸਿੰਘ ਨੇ ਸਰਕਾਰ ਦੀ ਕਾਰਵਾਈ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦਾ ਘਰ ਤੋੜਨਾ ਗਲਤ ਹੈ। ਹਰਭਜਨ ਨੇ ਕਿਹਾ ਕਿ ਗੁਨਾਹ ਦੀ ਸਜ਼ਾ ਪਰਿਵਾਰ ਨੂੰ ਨਹੀਂ ਮਿਲਣੀ ਚਾਹੀਦੀ। ਉਨ੍ਹਾਂ ਸਰਕਾਰ ਨੂੰ ਨਸ਼ੇ ਖ਼ਿਲਾਫ਼ ਹੋਰ ਤਰੀਕਿਆਂ ਨਾਲ ਕੰਮ ਕਰਨ ਦੀ ਸਲਾਹ ਦਿੱਤੀ।
ਹਰਭਜਨ ਦੇ ਬਿਆਨ ‘ਤੇ ਪਾਰਟੀ ਅੰਦਰ ਹੀ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਦੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪਾਰਟੀ ਨੇਤਾ ਸੋਮਨਾਥ ਭਾਰਤੀ ਨੇ ਵੀ ਹਰਭਜਨ ਨੂੰ ਪਾਰਟੀ ਲਾਈਨ ਤੋਂ ਬਾਹਰ ਬਿਆਨ ਨਾ ਦੇਣ ਦੀ ਸਲਾਹ ਦਿੱਤੀ ਹੈ।
