ਸਰਹਿੰਦ ਵਿਖੇ ਤੇਲ ਟੈਂਕਰ ਦੀ ਮੁਰੰਮਤ ਦੌਰਾਨ ਧਮਾਕਾ, ਦੋ ਵਿਅਕਤੀਆਂ ਦੀ ਮੌਤ

ਪੰਜਾਬ

ਫਤਹਿਗੜ੍ਹ, 21 ਮਾਰਚ,ਬੋਲੇ ਪੰਜਾਬ ਬਿਊਰੋ :
ਵੀਰਵਾਰ ਦੇਰ ਰਾਤ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਤੋਂ ਥੋੜ੍ਹੀ ਦੂਰ ਮਾਧੋਪੁਰ ਨੇੜੇ ਇਕ ਵੈਲਡਿੰਗ ਦੀ ਦੁਕਾਨ ‘ਚ ਵੈਲਡਿੰਗ ਕਰਦੇ ਸਮੇਂ ਧਮਾਕਾ ਹੋ ਗਿਆ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।
ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ ਕਾਲਾ ਅਤੇ ਮਨੋਜ ਤਿਵਾੜੀ ਵਾਸੀ ਸਰਹਿੰਦ ਵਜੋਂ ਹੋਈ ਹੈ। ਨਰਿੰਦਰ ਸਿੰਘ ਨਾਂ ਦਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਐਸਐਚਓ ਸੰਦੀਪ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਲ ਟੈਂਕਰ ਦੀ ਮੁਰੰਮਤ ਕੀਤੀ ਜਾ ਰਹੀ ਸੀ। ਵੈਲਡਿੰਗ ਦੌਰਾਨ ਧਮਾਕਾ ਹੋ ਗਿਆ ਅਤੇ ਘਟਨਾ ਵਾਲੀ ਥਾਂ ‘ਤੇ ਕੰਮ ਕਰ ਰਹੇ ਤਿੰਨ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਬਾਅਦ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਲਾਸ਼ਾਂ ਨੂੰ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਰਖਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।