ਅੰਮ੍ਰਿਤਸਰ, 22 ਮਾਰਚ,ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ਦੇ ਪਿੰਡ ਦੇ ਮਹਿਲ ਵਿੱਚ ਇੱਕ ਗੋਲੀਬਾਰੀ ਦੀ ਘਟਨਾ ਵਾਪਰੀ। ਦੋ ਅਣਪਛਾਤੇ ਨਕਾਬਪੋਸ਼ ਨੌਜਵਾਨਾਂ ਨੇ ਕਰਿਆਨੇ ਦੀ ਦੁਕਾਨ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਦੁਕਾਨਦਾਰ ਸੁਖਵਿੰਦਰ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹੀ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਪਰਿਵਾਰਕ ਮੈਂਬਰਾਂ ਦੇ ਦਾਅਵੇ ਮੁਤਾਬਕ, ਉਨ੍ਹਾਂ ਨੂੰ ਪਿਛਲੇ ਕੁਝ ਸਮੇਂ ਤੋਂ ਫਿਰੌਤੀ ਲਈ ਫੋਨ ਆ ਰਹੇ ਸਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਦੀ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ।
ਇਸ ਹਮਲੇ ਨੇ ਪਿੰਡ ਵਾਸੀਆਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਘਟਨਾ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਨੂੰ ਜਲਦੀ ਕਾਬੂ ਕੀਤਾ ਜਾਵੇਗਾ।
