ਦੋਰਾਹਾ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਕੱਲ੍ਹ ਦੇਰ ਸ਼ਾਮ ਦੋਰਾਹਾ ਵਿੱਚ ਲੁਧਿਆਣਾ-ਚੰਡੀਗੜ੍ਹ ਦੱਖਣੀ ਬਾਈਪਾਸ ’ਤੇ ਇੱਕ ਬੇਕਾਬੂ ਕਾਰ ਸਰਹਿੰਦ ਨਹਿਰ ਵਿੱਚ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੀ ਸੂਚਨਾ ਮਿਲਦੇ ਹੀ ਥਾਣਾ ਦੋਰਾਹਾ ਦੇ ਐਸਐਚਓ ਇੰਸਪੈਕਟਰ ਰੋਹਿਤ ਸ਼ਰਮਾ ਦੀ ਅਗਵਾਈ ਹੇਠ ਪੁਲੀਸ ਪਾਰਟੀ ਮੌਕੇ ’ਤੇ ਪੁੱਜ ਗਈ। ਗੋਤਾਖੋਰਾਂ ਦੀ ਮਦਦ ਨਾਲ ਕਾਫੀ ਦੇਰ ਤੱਕ ਨਹਿਰ ‘ਚ ਕਾਰ ਦੀ ਭਾਲ ਕੀਤੀ ਪਰ ਹਨੇਰਾ ਅਤੇ ਪਾਣੀ ਦਾ ਤੇਜ਼ ਵਹਾਅ ਹੋਣ ਕਾਰਨ ਗੋਤਾਖੋਰਾਂ ਦੀ ਟੀਮ ਕਾਰ ਨੂੰ ਨਹਿਰ ‘ਚ ਨਹੀਂ ਲੱਭ ਸਕੀ।
ਇਸ ਮੌਕੇ ਥਾਣਾ ਦੋਰਾਹਾ ਦੇ ਐਸਐਚਓ ਇੰਸਪੈਕਟਰ ਰੋਹਿਤ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੂੰ ਦੇਰ ਸ਼ਾਮ ਸੂਚਨਾ ਮਿਲੀ ਸੀ ਕਿ ਲੁਧਿਆਣਾ-ਚੰਡੀਗੜ੍ਹ ਦੱਖਣੀ ਬਾਈਪਾਸ ਤੋਂ ਇੱਕ ਬੇਕਾਬੂ ਕਾਰ ਸਰਹਿੰਦ ਨਹਿਰ ਵਿੱਚ ਜਾ ਡਿੱਗੀ ਹੈ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਮੌਕੇ ‘ਤੇ ਪਹੁੰਚ ਕੇ ਗੋਤਾਖੋਰਾਂ ਦੀ ਟੀਮ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਪਰ ਹਨੇਰਾ ਅਤੇ ਤੇਜ਼ ਪਾਣੀ ਦੇ ਵਹਾਅ ਕਾਰਨ ਗੋਤਾਖੋਰਾਂ ਦੀ ਟੀਮ ਨੂੰ ਕੋਈ ਸਫਲਤਾ ਨਹੀਂ ਮਿਲ ਸਕੀ।ਉਨ੍ਹਾਂ ਕਿਹਾ ਕਿ ਸੋਮਵਾਰ ਸਵੇਰੇ ਜਿਵੇਂ ਹੀ ਮੌਸਮ ਸਾਫ਼ ਹੋਵੇਗਾ ਤਾਂ ਗੋਤਾਖੋਰਾਂ ਦੀ ਟੀਮ ਨਾਲ ਮੁੜ ਤਲਾਸ਼ੀ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਕਾਰ ਦਾ ਪਤਾ ਲਾਇਆ ਜਾ ਸਕੇ