ਨਵੀਂ ਦਿੱਲੀ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ;
ਦੇਸ਼ ਦੇ ਦੋ ਵੱਡੇ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਕ ਈ-ਮੇਲ ਰਾਹੀਂ ਦਾਅਵਾ ਕੀਤਾ ਗਿਆ ਸੀ ਕਿ ਜੈਪੁਰ ਅਤੇ ਗੋਆ ਹਵਾਈ ਅੱਡਿਆਂ ‘ਤੇ ਬੰਬ ਲਗਾਏ ਗਏ ਸਨ। ਇਹ ਖ਼ਬਰ ਮਿਲਦੇ ਹੀ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਤੇ ਦਹਿਸ਼ਤ ਦਾ ਮਾਹੌਲ ਬਣ ਗਿਆ।
ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ, 29 ਅਪ੍ਰੈਲ ਨੂੰ ਇੱਕ ਈ-ਮੇਲ ਪ੍ਰਾਪਤ ਹੋਈ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਜੈਪੁਰ ਅਤੇ ਗੋਆ ਸਮੇਤ ਕਈ ਹਵਾਈ ਅੱਡਿਆਂ ‘ਤੇ ਬੰਬ ਲਗਾਏ ਗਏ ਸਨ। ਇਸ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਸੁਰੱਖਿਆ ਬਲਾਂ ਨੂੰ ਚੌਕਸ ਕਰ ਦਿੱਤਾ ਗਿਆ। ਸਾਰੇ ਹਵਾਈ ਅੱਡਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜੈਪੁਰ ਤੇ ਗੋਆ ਹਵਾਈ ਅੱਡੇ ‘ਤੇ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।