ਹਾਈਕੋਰਟ ਦੇ ਹੁਕਮ ਨਾਲ ਅੱਜ ਖੁੱਲ੍ਹ ਜਾਵੇਗੀ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਵਾਲੀ ਸਾਲਾਂ ਤੋਂ ਬੰਦ ਪਈ ਸੜਕ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 1 ਮਈ,ਬੋਲੇ ਪੰਜਾਬ ਬਿਓਰੋ:
ਚੰਡੀਗੜ੍ਹ ਦੇ ਸੈਕਟਰ-2 ਸਥਿਤ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਵਾਲੀ ਸਾਲਾਂ ਤੋਂ ਬੰਦ ਪਈ ਸੜਕ ਅੱਜ ਤੋਂ ਖੁੱਲ੍ਹ ਜਾਵੇਗੀ। ਇਹ ਸੜਕ ਪੰਜਾਬ ਇੰਜਨੀਅਰਿੰਗ ਕਾਲਜ ਦੇ ਸਾਹਮਣੇ ਤੋਂ ਸ਼ੁਰੂ ਹੋ ਕੇ ਰਾਕ ਗਾਰਡਨ, ਹਾਈ ਕੋਰਟ, ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ, ਬਰਡ ਪਾਰਕ, ​​ਚੰਡੀਗੜ੍ਹ ਸੁਖਨਾ ਝੀਲ ਨੂੰ ਸਿੱਧੀ ਜੋੜਦੀ ਹੈ।ਇਸ ਨੂੰ ਸੁਰੱਖਿਆ ਕਾਰਨਾਂ ਕਰਕੇ ਬੰਦ ਕਰ ਦਿੱਤਾ ਗਿਆ ਸੀ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਨੂੰ ਅੱਜ 1 ਮਈ ਤੋਂ ਖੋਲ੍ਹਣ ਦੇ ਹੁਕਮ ਦਿੱਤੇ ਹਨ। ਪੁਲਿਸ ਨੂੰ ਇਸ ‘ਤੇ ਕਾਰਵਾਈ ਪੂਰੀ ਕਰਕੇ ਜਵਾਬ ਦੇਣ ਲਈ ਵੀ ਕਿਹਾ ਗਿਆ ਹੈ।
ਚੰਡੀਗੜ੍ਹ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਇਸ ਮਾਮਲੇ ਦਾ ਨੋਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦ ਲਿਆ ਸੀ। ਇਸ ਦੌਰਾਨ ਖੁਲਾਸਾ ਹੋਇਆ ਕਿ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਦੇ ਬਾਹਰੋਂ ਲੰਘਦੀ ਸੜਕ ਸਾਲਾਂ ਤੋਂ ਬੰਦ ਪਈ ਹੈ। ਇਸ ਸਬੰਧੀ ਪੁਲੀਸ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ। ਹਾਲਾਂਕਿ ਸੁਰੱਖਿਆ ਕਾਰਨਾਂ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਕਿਹਾ ਸੀ ਕਿ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਸੜਕ ਆਮ ਲੋਕਾਂ ਲਈ ਖੁੱਲ੍ਹੀ ਹੈ ਤਾਂ ਫਿਰ ਪੰਜਾਬ ਲਈ ਵੱਖਰਾ ਪ੍ਰਬੰਧ ਕਿਉਂ ਹੈ। ਇਸ ਮਾਮਲੇ ਦੀ ਕਈ ਵਾਰ ਸੁਣਵਾਈ ਹੋਈ, ਜਿਸ ਤੋਂ ਬਾਅਦ ਇਹ ਹੁਕਮ ਜਾਰੀ ਕੀਤਾ ਗਿਆ।

Leave a Reply

Your email address will not be published. Required fields are marked *