ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦਾ ਮੌਸਮ ਇਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਮੌਸਮ ਇਕਦਮ ਬਦਲੇਗਾ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਵਿਗਿਆਨੀ ਸ਼ਵਿੰਦਰ ਸਿੰਘ ਮੁਤਾਬਕ 5 ਅਤੇ 6 ਮਈ ਨੂੰ ਮੌਸਮ ਠੀਕ ਰਹੇਗਾ ਪਰ 7 ਅਤੇ 8 ਮਈ ਨੂੰ ਮੁੜ ਤੋਂ ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਹਾਲਾਂਕਿ 10 ਮਈ ਤੋਂ ਬਾਅਦ ਗਰਮੀ ਵਧੇਗੀ। ਹੁਣ ਤੱਕ ਦੀ ਜਾਣਕਾਰੀ ਮੁਤਾਬਕ 10 ਤਰੀਕ ਤੋਂ ਬਾਅਦ ਤਾਪਮਾਨ 40 ਤੱਕ ਪਹੁੰਚ ਜਾਵੇਗਾ ਅਤੇ ਗਰਮੀ ਦਾ ਕਹਿਰ ਦੇਖਣ ਨੂੰ ਮਿਲੇਗਾ।