ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਵਿਰੋਧ ਮੌਕੇ ਹੋਈ ਧੱਕਾਮੁੱਕੀ ਦੌਰਾਨ ਕਿਸਾਨ ਦੀ ਮੌਤ

ਚੰਡੀਗੜ੍ਹ ਪੰਜਾਬ


ਪਟਿਆਲ਼ਾ, 4 ਮਈ,ਬੋਲੇ ਪੰਜਾਬ ਬਿਓਰੋ:
ਅੱਜ ਸ਼ਨੀਵਾਰ ਨੂੰ ਪਟਿਆਲਾ ਦੇ ਪਿੰਡ ਸਿਹਰਾ ਵਿਖੇ ਚੋਣ ਪ੍ਰਚਾਰ ਕਰਨ ਪਹੁੰਚੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਵਿਰੋਧ ਮੌਕੇ ਹੋਈ ਧੱਕਾਮੁੱਕੀ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 60 ਸਾਲਾ ਸੁਰਿੰਦਰਪਾਲ ਸਿੰਘ ਵਾਸੀ ਪਿੰਡ ਆਕੜੀ ਵਜੋਂ ਹੋਈ ਹੈ।
ਮੌਕੇ ’ਤੇ ਪੁੱਜੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਨੂੰ ਕਤਲ ਕਰਾਰ ਦਿੰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੰਧੇਰ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਸੰਘਰਸ਼ ਮੋਰਚਾ ਦੇ ਕਿਸਾਨ ਆਗੂਆਂ ਨੂੰ ਬੁਲਾਇਆ ਗਿਆ ਹੈ। ਇਸ ਸਬੰਧੀ ਅਗਲੀ ਰਣਨੀਤੀ ਦਾ ਐਲਾਨ ਕਰਨ ਲਈ ਜਲਦੀ ਹੀ ਮੀਟਿੰਗ ਕੀਤੀ ਜਾਵੇਗੀ। ਦੂਜੇ ਪਾਸੇ ਪ੍ਰਨੀਤ ਕੌਰ ਦਾ ਕਹਿਣਾ ਹੈ ਕਿ ਕਿਸਾਨ ਨੂੰ ਧੱਕਾ ਨਹੀਂ ਦਿੱਤਾ ਗਿਆ, ਸਗੋਂ ਉਹ ਖੁਦ ਹੀ ਖੜ੍ਹਾ-ਖੜ੍ਹਾ ਡਿੱਗ ਪਿਆ। ਭਾਜਪਾ ਨੇ ਇਸ ਦਾ ਵੀਡੀਓ ਵੀ ਜਾਰੀ ਕੀਤਾ ਹੈ।

Leave a Reply

Your email address will not be published. Required fields are marked *