ਫਰੀਦਕੋਟ ‘ਚ ਦੋ ਗੁੱਟਾਂ ਵਿਚਾਲੇ ਚਾਲੇ ਝੜਪ, ਗੋਲੀਆਂ ਚੱਲੀਆਂ

ਚੰਡੀਗੜ੍ਹ ਪੰਜਾਬ

ਫਰੀਦਕੋਟ, 5 ਮਈ, ਬੋਲੇ ਪੰਜਾਬ ਬਿੳਰੋ

ਫਰੀਦਕੋਟ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਫਰੀਦਕੋਟ ਦੇ ਨਰਾਇਣਗੜ੍ਹ ‘ਚ ਕੁਝ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਦੋ ਗੁੱਟਾਂ ਵਿਚਾਲੇ ਝੜਪ ਦੌਰਾਨ ਗੋਲੀਆਂ ਚੱਲੀਆਂ। ਘਟਨਾ ਤੋਂ ਬਾਅਦ ਨੌਜਵਾਨ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਵਿਦੇਸ਼ ਤੋਂ ਆਏ ਕੁਝ ਨੌਜਵਾਨਾਂ ‘ਤੇ ਗੋਲੀਆਂ ਚਲਾਉਣ ਦੇ ਦੋਸ਼ ਲੱਗੇ ਹਨ। ਘਟਨਾ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਅਤੇ ਨਾ ਹੀ ਆਪਸੀ ਝਗੜੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਲੱਗ ਸਕਿਆ ਹੈ।ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।