ਚੰਡੀਗੜ੍ਹ 10 ਮਈ,ਬੋਲੇ ਪੰਜਾਬ ਬਿਓਰੋ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਸੂਬੇ ਦੇ ਸੰਗਰੂਰ, ਬਠਿੰਡਾ, ਫਿਰੋਜ਼ਪੁਰ ਅਤੇ ਫਰੀਦਕੋਟ ਲੋਕ ਸਭਾ ਹਲਕਿਆਂ ਤੋਂ ‘ਇੰਡੀਆ’ ਗਠਜੋੜ ਦੀ ਪ੍ਰਮੁੱਖ ਭਾਈਵਾਲ ਪਾਰਟੀ, ਕਾਂਗਰਸ (ਆਈ) ਦੇ ਉਮੀਦਵਾਰਾਂ ਸੁਖਪਾਲ ਸਿੰਘ ਖਹਿਰਾ, ਜੀਤ ਮਹਿੰਦਰ ਸਿੰਘ ਸਿੱਧੂ, ਸ਼ੇਰ ਸਿੰਘ ਘੁਬਾਇਆ ਅਤੇ ਬੀਬੀ ਅਮਰਜੀਤ ਕੌਰ ਸਾਹੋਕੇ ਦੀ ਡਟਵੀਂ ਇਮਦਾਦ ਕੀਤੀ ਜਾਵੇਗੀ।
ਇਹ ਜਾਣਕਾਰੀ ਅੱਜ ਇੱਥੋਂ ਜਾਰੀ ਇਕ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਅਤੇ ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਕਾਮਰੇਡ ਰਤਨ ਸਿੰਘ ਰੰਧਾਵਾ ਤੇ ਪਰਗਟ ਸਿੰਘ ਜਾਮਾਰਾਏ ਨੇ ਦਿੱਤੀ ਹੈ।
ਵਰਨਣਯੋਗ ਹੈ ਕਿ ਪਾਰਟੀ ਵਲੋਂ ਸੂਬੇ ਦੇ ਬਾਕੀ ਰਹਿੰਦੇ 9 ਲੋਕ ਸਭਾ ਹਲਕਿਆਂ ਅਤੇ ਚੰਡੀਗੜ੍ਹ ਦੀ ਸੀਟ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਅੱਜ ਦੇ ਐਲਾਨ ਤੋਂ ਪਿਛੋਂ ਇਹ ਸਾਫ ਹੋ ਗਿਆ ਹੈ ਕਿ ਆਰ.ਐਮ.ਪੀ.ਆਈ., ਆਜ਼ਾਦਾਨਾ ਮੁਹਿੰਮ ਚਲਾਉਂਦੀ ਹੋਈ “ਭਾਜਪਾ ਹਰਾਓ, ਕਾਰਪੋਰੇਟ ਭਜਾਓ, ਸਾਮਰਾਜ ਹਰਾਓ’’ ਦੇ ਆਪਣੇ ਨਾਹਰੇ ਨੂੰ ਸਾਕਾਰ ਰੂਪ ਦੇਣ ਲਈ ਸੂਬੇ ਦੇ ਸਾਰੇ ਲੋਕ ਸਭਾ ਹਲਕਿਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਸਮਰਥਨ ਕਰੇਗੀ।
ਆਗੂਆਂ ਨੇ ਪਾਰਟੀ ਸਫਾਂ ਨੂੰ ਉਕਤ ਫੈਸਲਾ ਤਨਦੇਹੀ ਨਾਲ ਲਾਗੂ ਕਰਨ ਦਾ ਸੱਦਾ ਦਿੰਦਿਆਂ ਪ੍ਰਾਂਤ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਹਰ ਮੁਹਾਜ ’ਤੇ ਅਸਲੋਂ ਨਾਕਾਰਾ ਸਿੱਧ ਹੋਈ, ਸਾਂਝੀਵਾਲਤਾ ਦੀ ਕੱਟੜ ਵੈਰੀ, ਭਾਰਤੀ ਸੰਵਿਧਾਨ ਵਿਚਲੇ ਲੋਕਰਾਜੀ, ਧਰਮ ਨਿਰਪੱਖ ਤੇ ਫੈਡਰਲ ਸਰੋਕਾਰਾਂ ਦੇ ਖਾਤਮੇ ਲਈ ਬਜ਼ਿੱਦ, ਮੋਦੀ-ਸ਼ਾਹ ਦੀ ਅਗਵਾਈ ਵਾਲੀ ਕਾਰਪੋਰੇਟ ਪੱਖੀ, ਫਿਰਕੂ-ਫਾਸੀ ਕੇਂਦਰੀ ਸੱਤਾ ਤੋਂ ਮੁਕਤੀ ਹਾਸਲ ਕਰਨ ਲਈ ਪ੍ਰਾਂਤ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਤੋਂ ਕਾਂਗਰਸ (ਆਈ) ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਨਾਉਣ ਲਈ ਡੱਟ ਕੇ ਵੋਟਾਂ ਪਾਉਣ