ਕੋਟਕਪੂਰਾ , 17 ਫਰਵਰੀ ਬੋਲੇ ਪੰਜਾਬ ਬਿਓਰੋ : ਬੇਅਦਬੀ ਕਾਂਡ ਦੇ ਤਿੰਨ ਮਾਮਲਿਆਂ ਵਿਚ ਅਦਾਲਤ ਵਲੋਂ ਭਗੌੜੇ ਕਰਾਰ ਦਿਤੇ ਗਏ ਡੇਰਾ ਸਿਰਸਾ ਦੀ ਰਾਸ਼ਟਰੀ ਕਮੇਟੀ ਦੇ ਮੈਂਬਰ ਪ੍ਰਦੀਪ ਕਲੇਰ ਨੂੰ ਪਿਛਲੇ ਦਿਨੀਂ ਗੁੜਗਾਉਂ ਤੋਂ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਦੋ ਵਾਰ ਦੋ ਦੋ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਤੇ ਰਿਮਾਂਡ ਖ਼ਤਮ ਹੋਣ ’ਤੇ ਅਦਾਲਤ ਵਿਚ ਪੇਸ਼ ਕਰਨ ਉਪਰੰਤ ਐਸਆਈਟੀ ਵਲੋਂ ਅਦਾਲਤ ਤੋਂ ਉਸ ਨੂੰ ਟਰਾਂਜਿਟ ਰਿਮਾਂਡ ’ਤੇ ਲੈਣ ਤੋਂ ਬਾਅਦ ਚੰਡੀਗੜ੍ਹ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਪ੍ਰਦੀਪ ਕਲੇਰ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿਤਾ।