ਮੋਹਾਲੀ/ ਖਰੜ 20 ਮਈ ,ਬੋਲੇ ਪੰਜਾਬ ਬਿਓਰੋ:- ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਹੋਰ ਵਧੇਰੇ ਤੇਜ਼ ਕਰਦਿਆਂ ਅੱਜ ਐੋਰੋਸਿਟੀ ਮੋਹਾਲੀ ਅਤੇ ਖਰੜ ਵਿਖੇ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ ਗਈਆਂ, ਜਿਸ ਦੌਰਾਨ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਆਪਣੇ ਸੰਬੋਧਨ ਦੌਰਾਨ ਡਾਕਟਰ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਬਹੁ ਪੱਖੀ ਵਿਕਾਸ ਲਈ ਭਾਜਪਾ ਦੀ ਜਿੱਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੈਰ ਭਾਜਪਾ ਪਾਰਟੀਆਂ ਨੇ ਹਮੇਸ਼ਾ ਹੀ ਪੰਜਾਬ ਨਾਲ ਧ੍ਰੋਹ ਕਮਾਇਆ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਜਿੱਤ ਦਾ ਰਾਹ ਰੋਕਣ ਲਈ ਕਾਂਗਰਸ ਦੇ ਇਸ਼ਾਰੇ ਤੇ ਬਣਿਆ ਇੰਡੀਆ ਗਠਜੋੜ ਭਰੋਸੇਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਇੱਕਜੁਟ ਹੋ ਕੇ ਚੋਣ ਲੜ ਰਹੀਆਂ ਹਨ ਜਦਕਿ ਪੰਜਾਬ ਵਿੱਚ ਇੱਕ ਦੂਜੇ ਦੇ ਵਿਰੁੱਧ ਚੋਣ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਅਜਿਹੀਆਂ ਪਾਰਟੀਆਂ ਨੂੰ ਮੂੰਹ ਨਹੀਂ ਲਗਾਵੇਗੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਦਾ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਰਜ਼ੇ ਦੀ ਦਲਦਲ ਵਿੱਚ ਧਸ ਚੁੱਕਾ ਹੈ। ਉਹਨਾਂ ਕਿਹਾ ਦੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਮਿਲ ਪੰਜਾਬ ਨੂੰ ਬਰਬਾਦੀ ਵੱਲ ਭਕੇਲਾ ਹੈ। ਪੰਜਾਬ ਦੇ ਲੋਕ ਹੁਣ ਇਹਨਾਂ ਦੀ ਚਾਲਾਂ ਨੂੰ ਬਖੂਬੀ ਜਾਣ ਗਏ ਹਨ ਅਤੇ ਹੁਣ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਅਗਵਾਈ ਹੇਠ ਚੱਲ ਰਹੀ ਮਜਬੂਤ ਅਤੇ ਸਥਾਈ ਸਰਕਾਰ ਨੂੰ ਪੰਜਾਬ ਵਿੱਚ ਲਿਆਣ ਵਿੱਚ ਲਈ ਤਿਆਰ ਬੈਠੇ ਹਨ।