ADVERTISEMENT
ਚੰਡੀਗੜ੍ਹ, 20 ਮਈ ,ਬੋਲੇ ਪੰਜਾਬ ਬਿਓਰੋ: ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਨੇ ਸੀ ਐਮ ਮਾਨ ਦੇ ਦਖਲ ਤੋਂ ਬਾਅਦ ਹੜਤਾਲ ਖਤਮ ਕਰ ਦਿੱਤੀ ਹੈ।ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੰਭੂ ਨੇੜੇ ਰੇਲਵੇ ਟਰੈਕ ’ਤੇ ਜਾਮ ਹਟਾ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਧਰਨਾ ਹਟਾਉਣ ਲਈ ਕਿਹਾ ਸੀ ਜਿਸ ਤੋਂ ਬਾਅਦ ਸੋਮਵਾਰ ਨੂੰ ਕਿਸਾਨਾਂ ਨੇ ਇਹ ਜਾਮ ਹਟਾ ਲਿਆ ਹੈ। ਰੇਲ ਮੰਤਰਾਲੇ ਦੇ ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਸੋਮਵਾਰ ਨੂੰ ਦੱਸਿਆ ਕਿ ਅੰਬਾਲਾ ਡਿਵੀਜ਼ਨ ਦੇ ਇਸ ਲਈ ਸਾਰੀਆਂ ਟਰੇਨਾਂ ਨੂੰ ਉਨ੍ਹਾਂ ਦੇ ਨਿਯਮਤ ਰੂਟਾਂ ‘ਤੇ ਤੁਰੰਤ ਪ੍ਰਭਾਵ ਨਾਲ ਬਹਾਲ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 17 ਅਪ੍ਰੈਲ ਤੋਂ ਅੰਬਾਲਾ ਡਿਵੀਜ਼ਨ ਦੇ ਸ਼ੰਭੂ ਸਟੇਸ਼ਨ ‘ਤੇ ਰੇਲਵੇ ਲਾਈਨਾਂ ‘ਤੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਸੀ ਅਤੇ ਰੇਲ ਗੱਡੀਆਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਸੀ।