ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਦੀ ਐਸਆਈਟੀ ਕਰੇਗੀ ਜਾਂਚ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 21 ਮਈ,ਬੋਲੇ ਪੰਜਾਬ ਬਿਓਰੋ:
ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਹਮਲੇ ਦੇ ਮਾਮਲੇ ‘ਚ ਵੱਡਾ ਅਪਡੇਟ ਆਇਆ ਹੈ। ਕੁੱਟਮਾਰ ਮਾਮਲੇ ਦੀ ਜਾਂਚ ਲਈ ਦਿੱਲੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਦਿੱਲੀ ਪੁਲਿਸ ਦੀ ਟੀਮ ਬਿਭਵ ਕੁਮਾਰ ਦੇ ਨਾਲ ਮੁੱਖ ਮੰਤਰੀ ਨਿਵਾਸ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਨਾਲ ਉੱਤਰੀ ਜ਼ਿਲ੍ਹੇ ਦੀ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਅੰਜਿਤਾ ਚੇਪਿਆਨਾ ਅਤੇ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵਾਤੀ ਮਾਲੀਵਾਲ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਗਈ ਹੈ। ਇੱਕ ਹਫ਼ਤਾ ਪਹਿਲਾਂ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੇ ਕਥਿਤ ਕੁੱਟਮਾਰ ਕੀਤੀ ਸੀ। ਐਸਆਈਟੀ ਟੀਮ ਦੀ ਅਗਵਾਈ ਉੱਤਰੀ ਜ਼ਿਲ੍ਹੇ ਦੀ ਵਧੀਕ ਡੀਸੀਪੀ ਅੰਜਿਤਾ ਚਿਪਿਆਨਾ ਕਰੇਗੀ।

Leave a Reply

Your email address will not be published. Required fields are marked *