ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਮੌਸਮ ਵਿਭਾਗ ਅਨੁਸਾਰ ਮਈ ਮਹੀਨੇ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ।
ਪੰਜਾਬ ਦੇ ਬਠਿੰਡਾ, ਮਾਨਸਾ, ਫਾਜ਼ਿਲਕਾ, ਮੁਕਤਸਰ ਵਿੱਚ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ 25 ਮਈ ਤੋਂ ਨੌਟਪਾ ਸ਼ੁਰੂ ਹੋਣ ਜਾ ਰਿਹਾ ਹੈ, ਮਤਲਬ ਇਨ੍ਹਾਂ ਦਿਨਾਂ ‘ਚ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਨੌਟਪਾ ਇੱਥੇ 25 ਮਈ ਤੋਂ 2 ਜੂਨ ਤੱਕ ਚੱਲਣ ਵਾਲਾ ਹੈ। ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ ਵਿੱਚ ਐਤਵਾਰ ਨੂੰ ਤਾਪਮਾਨ 44 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਜੇਕਰ ਹਰਿਆਣਾ ਦੀ ਗੱਲ ਕਰੀਏ ਤਾਂ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਸਿਰਸਾ ਵਿੱਚ ਤਾਪਮਾਨ 47.01 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।