ਸ਼ਾਹਰੁਖ ਖਾਨ ਦੀ ਸਿਹਤ ਵਿਗੜੀ, ਹਸਪਤਾਲ ‘ਚ ਭਰਤੀ ਕਰਵਾਏ

ਨੈਸ਼ਨਲ

ਸ਼ਾਹਰੁਖ ਖਾਨ ਦੀ ਸਿਹਤ ਵਿਗੜੀ, ਹਸਪਤਾਲ ‘ਚ ਭਰਤੀ ਕਰਵਾਏ
ਮੁੰਬਈ, 23 ਮਈ,ਬੋਲੇ ਪੰਜਾਬ ਬਿਓਰੋਃ
ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸ਼ਾਹਰੁਖ ਖਾਨ ਨੂੰ ਅਹਿਮਦਾਬਾਦ ਦੇ ਕੇਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸ਼ਾਹਰੁਖ ਖਾਨ ਦੀ ਖਰਾਬ ਸਿਹਤ ਕਾਰਨ ਅਜਿਹਾ ਕੀਤਾ ਗਿਆ ਹੈ। ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਸ਼ਾਹਰੁਖ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਸੀ। ਉਨ੍ਹਾਂ ਦੀ ਹਾਲਤ ਜਾਣਨ ਲਈ ਉਨ੍ਹਾਂ ਦੀ ਪਤਨੀ ਗੌਰੀ ਖਾਨ ਅਤੇ ਕਈ ਵੱਡੀਆਂ ਹਸਤੀਆਂ ਹਸਪਤਾਲ ਪਹੁੰਚੀਆਂ ਹਨ।
ਜੂਹੀ ਚਾਵਲਾ ਅਤੇ ਉਨ੍ਹਾਂ ਦੇ ਪਤੀ ਜੈ ਮਹਿਤਾ ਦਾ ਵੀਡੀਓ ਸਾਹਮਣੇ ਆਇਆ ਹੈ। ਦੋਵਾਂ ਨੂੰ ਆਪਣੀ ਕਾਰ ਵਿੱਚ ਕੇਡੀ ਹਸਪਤਾਲ ਲਈ ਰਵਾਨਾ ਹੁੰਦੇ ਦੇਖਿਆ ਗਿਆ ਹੈ। ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਵੀ ਕੇਡੀ ਹਸਪਤਾਲ ਪਹੁੰਚੀ ਹੈ। ਜੂਹੀ ਚਾਵਲਾ ਅਤੇ ਸ਼ਾਹਰੁਖ ਖਾਨ IPL ਟੀਮ ਕੋਲਕਾਤਾ ਨਾਈਟ ਰਾਈਡਰਜ਼ ਦੇ ਮਾਲਕ ਹਨ।ਅਜਿਹੇ ‘ਚ ਜੂਹੀ ਆਪਣੇ ਪਤੀ ਨਾਲ ਸ਼ਾਹਰੁਖ ਖਾਨ ਦਾ ਹਾਲ-ਚਾਲ ਪੁੱਛਣ ਪਹੁੰਚੀ ਹੈ।

Leave a Reply

Your email address will not be published. Required fields are marked *