ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨ ਧਰੇੜੀ ਟੋਲ਼ ਪਲਾਜੇ ‘ਤੇ ਰੋਕੇ,ਆਵਾਜਾਈ ਰੁਕੀ

ਚੰਡੀਗੜ੍ਹ ਪੰਜਾਬ


ਪਟਿਆਲ਼ਾ, 23 ਮਈ,ਬੋਲੇ ਪੰਜਾਬ ਬਿਓਰੋ:
ਸ਼ੰਭੂ ਬਾਰਡਰ ‘ਤੇ ਜਾਰੀ ਕਿਸਾਨ ਮੋਰਚੇ ‘ਚ ਸ਼ਾਮਲ ਵੱਡੀ ਗਿਣਤੀ ਕਿਸਾਨ ਅੱਜ ਸ਼ਹਿਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਜਾ ਰਹੇ ਸਨ ਪਰ ਪੁਲੀਸ ਨੇ ਪਹਿਲਾਂ ਤੋਂ ਕੀਤੇ ਇੰਤਜ਼ਾਮ ਤਹਿਤ ਉਨ੍ਹਾਂ ਨੂੰ ਪਟਿਆਲਾ ਤੋਂ ਕੁਝ ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਧਰੇੜੀ ਜੱਟਾਂ ਟੌਲ ਪਲਾਜ਼ੇ ’ਤੇ ਰੋਕ ਲਿਆ। ਇੱਕ ਪਾਸੇ ਪੁਲੀਸ ਤੇ ਦੂਜੇ ਪਾਸੇ ਕਿਸਾਨ ਮੌਜੂਦ ਹਨ। ਇਸ ਕਾਰਨ ਸੜਕ ’ਤੇ ਆਵਾਜਾਈ ਵੀ ਠੱਪ ਹੋ ਗਈ ਹੈ। ਇਸ ਦੌਰਾਨ ਧਰੇੜੀ ਜੱਟਾਂ ਟੌਲ ਪਲਾਜ਼ੇ ’ਤੇ ਧਰਨੇ ਦੌਰਾਨ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਤੇ ਹੋਰਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੀ ਰੈਲੀ ’ਚ ਕੋਈ ਵਿਘਨ ਨਹੀਂ ਪਾਉਣਾ ਚਾਹੁੰਦੇ ਉਨ੍ਹਾਂ ਦਾ ਮਕਸਦ ਸਿਰਫ਼ ਸ੍ਰੀ ਮੋਦੀ ਨਾਲ ਸਵਾਲ ਜਵਾਬ ਕਰਨਾ ਹੈ।

Leave a Reply

Your email address will not be published. Required fields are marked *