ਮੋਹਾਲੀ, 24 ਮਈ, ਬੋਲੇ ਪੰਜਾਬ ਬਿਓਰੋ:
ਮੋਹਾਲੀ ਦੇ ਫੇਸ 11 ਵਿਚ ਦੇਰ ਰਾਤ ਓਵਰ ਸਪੀਡ ਗੱਡੀ ਇੱਕ ਦਰੱਖਤ ਨਾਲ ਟਕਰਾ ਗਈ । ਇਸ ਹਾਦਸੇ ਵਿੱਚ 28 ਸਾਲਾਂ ਨੌਜਵਾਨ ਦੀ ਸਿਰ ਵਿੱਚ ਸੱਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਜੰਟ ਸਿੰਘ (28) ਸਾਲ ਵਾਸੀ ਪਿੰਡ ਕੰਬਾਲੀ ਵਜੋਂ ਹੋਈ ਹੈ।ਨੌਜਵਾਨ ਇੱਕ ਸਾਲ ਪਹਿਲਾਂ ਹੀ ਕੈਨੇਡਾ ਵਾਪਸ ਘਰ ਪਰਤਿਆ ਸੀ ਅਤੇ ਹਾਲੇ ਤੱਕ ਕੁਆਰਾ ਸੀ।
ਇਸ ਸਬੰਧੀ ਲੋਕਾਂ ਨੇ ਦੱਸਿਆ ਕਿ ਕਾਰ ਬਹੁਤ ਹੀ ਜ਼ਿਆਦਾ ਓਵਰ ਸਪੀਡ ਸੀ ਜਿਸਦਾ ਸੰਤੁਲਨ ਵਿਗੜਨ ਕਾਰਨ ਉਹ ਰੋਡ ‘ਤੇ ਦਰੱਖਤ ਨਾਲ ਟਕਰਾ ਗਈ।ਜਿਸ ਤੋਂ ਬਾਅਦ ਲੋਕਾਂ ਨੇ ਕਾਰ ਚਾਲਕ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਅਤੇ ਉਸ ਦੇ ਸਿਰ ‘ਤੇ ਜ਼ਿਆਦਾ ਸੱਟ ਲੱਗਣ ਹੋਣ ਕਾਰਨ ਪੁਲਿਸ ਨੂੰ ਸੂਚਨਾ ਦਿੱਤੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ਚਾਲਕ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਕੈਨੇਡਾ ਤੋਂ ਭੈਣਾਂ ਦੇ ਆਉਣ ਤੋਂ ਬਾਅਦ ਹੀ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।