ਕਿਹਾ : ਵੱਡੇ ਅੰਤਰ ਨਾਲ ਜਿੱਤ ਦਰਜ ਕਰਨਗੇ ਮਾਲਵਿੰਦਰ ਸਿੰਘ ਕੰਗ
ਮੋਹਾਲੀ 24 ਮਈ ,ਬੋਲੇ ਪੰਜਾਬ ਬਿਓਰੋ:
ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਵਿਸ਼ਾਲ ਮੀਟਿੰਗ ਦਾ ਆਯੋਜਨ ਫੇਜ਼ -6 , ਆਰ.ਪੀ.ਸ਼ਰਮਾ -ਪ੍ਰਧਾਨ ਵੈੱਲਫੇਅਰ ਐਕਸ਼ਨ ਕਮੇਟੀ ਫ਼ੇਜ਼-6 ਮੋਹਾਲੀ ਅਤੇ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਗਈ , ਜਿਸ ਵਿੱਚ ਇਲਾਕੇ ਦੇ ਮੁਹਤਰਮ ਵਿਅਕਤੀਆਂ ਨੇ ਵੱਡੀ ਗਿਣਤੀ ਚ ਸ਼ਿਰਕਤ ਕੀਤੀ। ਇਸ ਮੌਕੇ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ‘ਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਜੀ ਆਇਆ ਆਖਿਆ ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਸਮੇਤ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਨੇ ਮਾਲਵਿੰਦਰ ਸਿੰਘ ਕੰਗ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ,ਉਹਨਾਂ ਕਿਹਾ ਕਿ ਜਿੱਥੇ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੇ ਲਈ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕਾਂ ਨੇ ਆਪੋ- ਆਪਣੀਆਂ ਜਿੰਮੇਦਾਰੀਆਂ ਸੰਭਾਲ ਰੱਖੀਆਂ ਹਨ , ਉੱਥੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਖੁਦ ਮਾਲਵਿੰਦਰ ਸਿੰਘ ਕੰਗ ਤੇ ਹੱਕ ਵਿੱਚ ਚੋਣ ਪ੍ਰਚਾਰ ਲਈ ਵਜਿੱਦ ਹਨ।
ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵੀ ਵੱਖ ਵੱਖ ਸਮਾਗਮਾਂ ਦੇ ਵਿੱਚ ਸ਼ਿਰਕਤ ਕਰਨ ਦੇ ਲਈ ਫੇਜ਼-6 ਵਿੱਚ ਆਉਂਦੇ ਰਹਿੰਦੇ ਹਨ,ਪਰ ਅੱਜ ਜਿਸ ਉਤਸ਼ਾਹ ਦੇ ਨਾਲ ਸਮਾਜ ਦੇ ਵੱਖ- ਵੱਖ ਵਰਗਾਂ ਨਾਲ ਸੰਬੰਧਿਤ ਲੋਕਾਂ ਨੇ ਸ਼ਮੂਲੀਅਤ ਕੀਤੀ ਹੈ,ਇਸ ਤੋਂ ਇਹ ਸਾਫ ਜਾਹਿਰ ਹੋ ਚੁੱਕਾ ਹੈ ਕਿ ਮਾਲਵਿੰਦਰ ਸਿੰਘ ਕੰਗ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਵੱਡੇ ਅੰਤਰ ਨਾਲ ਹਰਾ ਕੇ ਦੇਸ਼ ਦੀ ਪਾਰਲੀਮੈਂਟ ਵਿੱਚ ਪਹੁੰਚਣਗੇ, ਜਿੱਥੇ ਉਹ ਬਤੌਰ ਮੈਂਬਰ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਆਪਣੇ ਹਲਕੇ ਸਮੇਤ ਪੰਜਾਬ ਦੀਆਂ ਮੰਗਾਂ ਸਬੰਧੀ ਆਵਾਜ਼ ਉਠਾਉਣਗੇ। ਇਸ ਮੌਕੇ ਤੇ ਖੁਸ਼ੀ ਅਤੇ ਤਸੱਲੀ ਭਰੇ ਅੰਦਾਜ਼ ਵਿੱਚ ਗੱਲ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਮੋਹਾਲੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਨੁੱਕੜ ਮੀਟਿੰਗਾਂ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਮਿਲ ਰਹੇ ਹਨ ਅਤੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਨੂੰ ਪ੍ਰਵਾਨ ਕਰਕੇ ਬਕਾਇਦਾ ਉਹਨਾਂ ਤੋਂ ਲਾਭ ਉਠਾ ਰਹੇ ਹਨ। ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਮੇਂ ਦੀਆਂ ਸਰਕਾਰਾਂ ਨੇ ਕਦੀ ਵੀ ਲੋਕਾਂ ਦੇ ਮਸਲਿਆਂ ਦਾ ਸਥਾਈ ਹੱਲ ਕਰਨ ਲਈ ਗੰਭੀਰਤਾ ਨਾਲ ਕਦਮ ਨਹੀਂ ਉਠਾਏ , ਜਿਸ ਦੇ ਚਲਦਿਆਂ ਲੋਕਾਂ ਦੀਆਂ ਸਮੱਸਿਆਵਾਂ ਦਿਨ ਪ੍ਰਤੀ ਦਿਨ ਉਲਝ ਕੇ ਹੋਰ ਗੰਭੀਰ ਬਣ ਚੁੱਕੀਆਂ ਸਨ, ਪ੍ਰੰਤੂ ਆਮ ਆਦਮੀ ਪਾਰਟੀ ਦਾ ਹਰ ਵਰਕਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਲਈ ਹਰ ਵੇਲੇ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਰਹਿੰਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕੀ ਆਮ ਆਦਮੀ ਪਾਰਟੀ ਦੇ 13 ਦੇ 13 ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਜਿਤਾਉਣ ਜਾ ਰਹੇ ਹਨ ਇਸ ਮੌਕੇ ਤੇ, ਪ੍ਰਧਾਨ ਵੈੱਲਫੇਅਰ ਐਕਸ਼ਨ ਕਮੇਟੀ ਫ਼ੇਜ਼-6 ਮੋਹਾਲੀ ਅਤੇ ਬਲਾਕ ਪ੍ਰਧਾਨ-ਆਰ.ਪੀ.ਸ਼ਰਮਾ, ਚੇਅਰਮੈਨ ਜ਼ਿਲਾ ਯੋਜਨਾ ਬੋਰਡ ਇੰਜੀਨੀਅਰ ਪ੍ਰਭਜੋਤ ਕੌਰ, ਸਾਬਕਾ ਕੌਂਸਲਰ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ,
ਜਸਮੇਰ ਸਿੰਘ ਬਾਠ ਸਾਬਕਾ ਪ੍ਰਧਾਨ ਵੈੱਲਫੇਅਰ ਐਕਸ਼ਨ ਕਮੇਟੀ ਫ਼ੇਜ਼-6 ਮੋਹਾਲੀ,
ਜਸਪਾਲ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ
ਮਨਜਿੰਦਰ ਸਿੰਘ ਮੀਤ ਪ੍ਰਧਾਨ,
ਹਰਮਨਜੋਤ ਸਿੰਘ ਐਡਵੋਕੇਟ ਜਨਰਲ ਸਕੱਤਰ,
ਹਰਜੀਤ ਸਿੰਘ ਸੰਯੁਕਤ ਸਕੱਤਰ
ਮੁਹੱਲਾ ਕਮੇਟੀ,
ਤਰਸੇਮ ਲਾਲ ਪ੍ਰਧਾਨ ਮੁਹੱਲਾ ਕਮੇਟੀ ਫ਼ੇਜ਼-6 ਮੋਹਾਲੀ,
ਬਲਬੀਰ ਸਿੰਘ ਮੈਂਬਰ,
ਜਸਵੀਰ ਸਿੰਘ ਵਕੀਲ,
ਅਤੇ ਸੋਹਣ ਸਿੰਘ ਸੀਨੀਅਰ ਮੈਂਬਰ (ਆਪ) ਸਮੇਂ ਤੇ ਹਾਜ਼ਰ ਸਨ।