ਨਵੀਂ ਦਿੱਲੀ 27 ਮਈ,ਬੋਲੇ ਪੰਜਾਬ ਬਿਓਰੋ: ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਪਣੀ ਅੰਤਰਿਮ ਜ਼ਮਾਨਤ 7 ਦਿਨਾਂ ਤੱਕ ਵਧਾਉਣ ਦੀ ਅਪੀਲ ਕੀਤੀ ਹੈ। ਦਰਅਸਲ, ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਕੇਜਰੀਵਾਲ ਨੂੰ 2 ਜੂਨ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨਾ ਹੈ।
10 ਮਈ ਨੂੰ ਸੁਪਰੀਮ ਕੋਰਟ ਨੇ ਲੋਕ ਸਭਾ ਚੋਣ ਪ੍ਰਚਾਰ ਲਈ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ। ਉਹ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਸੀ।ਦੇਸ਼ ‘ਚ ਵੋਟਿੰਗ ਖਤਮ ਹੋਣ ਤੋਂ ਅਗਲੇ ਦਿਨ 2 ਜੂਨ ਨੂੰ ਅਰਵਿੰਦ ਕੇਜਰੀਵਾਲ ਨੂੰ ਅਧਿਕਾਰੀਆਂ ਦੇ ਸਾਹਮਣੇ ਆਤਮ ਸਮਰਪਣ ਕਰਨਾ ਹੋਵੇਗਾ। ਇਹ ਫੈਸਲਾ ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੇ ਡਿਵੀਜ਼ਨ ਬੈਂਚ ਨੇ ਸੁਣਾਇਆ ਸੀ। ਲੋਕ ਸਭਾ ਚੋਣਾਂ ‘ਚ ਕੇਜਰੀਵਾਲ ‘ਆਪ’ ਦੇ ਨਾਲ-ਨਾਲ ਇੰਡੀਆ ਅਲਾਇੰਸ ਲਈ ਵੀਂ ਪ੍ਰਚਾਰ ਕਰ ਰਹੇ ਹਨ। ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ