ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਨਸ਼ੇ ਤੇ ਐਕਸ਼ਨ ਜਲਦ: ਡਾ ਸੁਭਾਸ਼ ਸ਼ਰਮਾ
ਮੋਹਾਲੀ, 27 ਮਈ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਸੁਭਾਸ਼ ਸ਼ਰਮਾ ਵਲੋਂ ਮੋਹਾਲੀ ਵਿਖੇ ਆਪਣੀ ਚੋਣ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੋਦੀ ਧਾਰਾ 370 ਹਟਾ ਕੇ ਕਸ਼ਮੀਰ ਨੂੰ ਹਿੰਦੁਸਤਾਨ ਨਾਲ ਜੋੜ ਸਕਦੇ ਹਨ ਅਤੇ ਜੋ ਮੋਦੀ 500 ਸਾਲ ਤੋਂ ਰੁਕੇ ਰਾਮ ਮੰਦਿਰ ਦੀ ਕਾਨੂੰਨੀ ਤੌਰ ਤੇ ਉਸਾਰੀ ਕਰਵਾ ਸਕਦੇ ਹਨ ਅਤੇ ਕਰੋਨਾ ਮਹਾਂਮਾਰੀ ਦੇ ਸਮੇਂ ਭਾਰਤ ਨੂੰ ਮੋਦੀ ਦੀ ਅਗਵਾਈ ਹੇਠ ਹੀ ਬਚਾਇਆ ਜਾ ਸਕਿਆ ਹੈ, ਤਾਂ ਪੰਜਾਬ ਨੂੰ ਨਸ਼ੇ ਦੇ ਕੋਹੜ ਤੋਂ ਮੋਦੀ ਹੀ ਬਾਹਰ ਕੱਢ ਸਕਦੇ ਹਨ। ਉਹਨਾਂ ਕਿਹਾ ਕਿ ਮੋਦੀ ਪੂਰੇ ਦੇਸ਼ ਵਿੱਚ ਮਜਬੂਤ ਲੀਡਰ ਮੰਨੇ ਗਏ ਸਨ। ਉਨ੍ਹਾਂ ਕਿਹਾ ਕਿ ਮੋਦੀ ਪੂਰੀ ਦੁਨੀਆਂ ਵਿੱਚ ਸਭ ਸੋ ਮਜਬੂਤ ਆਗੂ ਬਣ ਕੇ ਉਭਰੇ ਹਨ।
ਇਸ ਮੌਕੇ ਹੁਣ ਚੋਣ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਡਾ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਸ ਸਮੇਂ ਲੋਕ ਸਭਾ ਚੋਣਾਂ ਦੇ ਦੌਰਾਨ ਦੇਸ਼ ਨੂੰ ਮਜਬੂਤੀ ਨਾਲ ਚਲਾ ਰਹੇ ਮੋਦੀ ਸਰਕਾਰ ਦੇ ਮੰਤਰੀ ਪੰਜਾਬ ਵਿੱਚ ਹਨ ਅਤੇ ਉਹਨਾਂ ਵੱਲੋਂ ਲਗਾਤਾਰ ਸੂਬੇ ਤੇ ਮੌਜੂਦਾ ਹਾਲਾਤਾਂ ਬਾਰੇ ਆਮ ਆਦਮੀ ਸਰਕਾਰ ਤੇ ਲਗਾਤਾਰ ਬੋਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਹਾਲਾਤਾਂ ਤੋਂ ਜਾਣੂ ਜਾਣ ਹਨ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਬਹਾਲ ਕਰਕੇ ਉਦਯੋਗ ਸਥਾਪਿਤ ਕੀਤੇ ਜਾਣ ਤਾਂ ਜੋ ਇੱਥੋਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ ਅਤੇ ਉਹ ਨਸ਼ੇ ਦੇ ਕੋਹੜ ਤੋਂ ਬਚ ਸਕਣ।
ਉਹਨਾਂ ਨਾਲ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਹਾਲਾਤਾਂ ਨੂੰ ਲੈ ਕੇ ਬਹੁਤ ਹੀ ਚਿੰਤਿਤ ਹਨ ਅਤੇ ਹੁਣ ਪੰਜਾਬ ਵਿੱਚ ਨਸ਼ੇ ਖਿਲਾਫ ਐਕਸ਼ਨ ਹੋਣਾ ਲਾਜ਼ਮੀ ਹੈ।