ਪੰਜਾਬ ‘ਚ ਕਈ ਥਾਂਈਂ ਲੋਕ ਸਭਾ ਚੋਣਾਂ ਦਾ ਬਾਈਕਾਟ, ਕੋਈ ਵੀ ਵੋਟਰ ਵੋਟ ਪਾਉਣ ਨਹੀਂ ਗਿਆ

ਚੰਡੀਗੜ੍ਹ ਪੰਜਾਬ


ਮੁੱਲਾਂਪੁਰ ਦਾਖਾ, 1 ਜੂਨ,ਬੋਲੇ ਪੰਜਾਬ ਬਿਓਰੋ:
ਲੁਧਿਆਣਾ ਲੋਕ ਸਭਾ ਸੀਟ ‘ਤੇ 43 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਵੋਟਰਾਂ ਵਿੱਚ ਵੋਟਾਂ ਪਾਉਣ ਲਈ ਭਾਰੀ ਉਤਸ਼ਾਹ ਹੈ ਅਤੇ ਵੋਟਰ ਆਪਣੀ ਵੋਟ ਪਾਉਣ ਲਈ ਸਵੇਰੇ 6.45 ਵਜੇ ਤੋਂ ਹੀ ਕਤਾਰਾਂ ਵਿੱਚ ਖੜ੍ਹੇ ਹਨ, ਜਦੋਂ ਕਿ ਵੋਟਾਂ ਪਾਉਣ ਦਾ ਸਮਾਂ ਸਵੇਰੇ 7 ਵਜੇ ਸ਼ੁਰੂ ਹੋ ਗਿਆ ਹੈ।
ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਭੂੰਦੜੀ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਪਿੰਡ ਅਖਾੜਾ ਵਿੱਚ ਕੋਈ ਵੀ ਵੋਟਰ ਆਪਣੀ ਵੋਟ ਪਾਉਣ ਲਈ ਨਹੀਂ ਗਿਆ ਅਤੇ ਵੋਟਰਾਂ ਨੇ ਵੋਟਿੰਗ ਦਾ ਪੂਰਨ ਤੌਰ ‘ਤੇ ਬਾਈਕਾਟ ਕੀਤਾ ਹੈ।
ਵਰਨਣਯੋਗ ਹੈ ਕਿ ਇਨ੍ਹਾਂ ਪਿੰਡਾਂ ਵਿੱਚ ਸੀ.ਐਨ.ਜੀ. ਗੈਸ ਪਲਾਂਟ ਲਗਾਏ ਜਾ ਰਹੇ ਹਨ ਜਿਸ ਦਾ ਪਿੰਡ ਵਾਸੀਆਂ ਵੱਲੋਂ ਵਿਰੋਧ ਕੀਤਾ ਗਿਆ ਸੀ। ਸੁਰੱਖਿਆ ਪ੍ਰਬੰਧਾਂ ਲਈ ਪੁਲਿਸ ਮੁਲਾਜ਼ਮ ਅਤੇ ਅਰਧ ਸੈਨਿਕ ਬਲ ਤਾਇਨਾਤ ਹਨ।

Leave a Reply

Your email address will not be published. Required fields are marked *