ਚੰਡੀਗੜ੍ਹ, 5 ਜੂਨ, ਬੋਲੇ ਪੰਜਾਬ ਬਿਓਰੋ:
ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ। ਜਿਸਦੇ ਚਲਦਿਆਂ ਵਿਧਾਨ ਸਭਾ ਜਲੰਧਰ ਪੱਛਮੀ ਦੀ ਸੀਟ ਖਾਲੀ ਹੋ ਗਈ ਸੀ। ਸ਼ੀਤਲ ਅੰਗੁਰਾਲ ਵਲੋਂ ਆਪਣਾ ਅਸਤੀਫੇ ਵਾਪਸ ਲੈਣ ਦੀਆਂ ਕਾਫੀਆਂ ਚਰਚਾਂਵਾਂ ਸੁਣਨ ਨੂੰ ਮਿਲੀਆਂ ਪਰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸ਼ੀਤਲ ਅੰਗੁਰਾਲ ਦਾ ਅਸਤੀਫਾ ਵਾਪਸ ਲੈਣ ਤੋਂ ਪਹਿਲਾਂ ਹੀ ਪ੍ਰਵਾਨ ਕਰ ਲਿਆ ਸੀ।ਪੰਜਾਬ ਵਿਚ ਹੁਣ 4 ਵਿਧਾਇਕਾਂ ਨੇ ਲੋਕ ਸਭਾ ਚੋਣਾਂ ’ਚ ਜਿੱਤ ਹਾਸਲ ਕੀਤੀ ਹੈ ਤੇ ਇਕ ਸੀਟ ’ਤੇ ਵਿਧਾਇਕ ਵਲੋਂ ਅਸਤੀਫਾ ਦੇਣ ਉਪਰੰਤ ਖਾਲੀ ਹੋਈ ਹੈ। ਪੰਜਾਬ ਦੇ ਡੇਰਾ ਬਾਬਾ ਨਾਨਕ, ਹੁਸ਼ਿਆਰਪੁਰ, ਬਰਨਾਲਾ, ਗਿੱਦੜਬਾਹਾ ਅਤੇ ਜਲੰਧਰ ਪੱਛਮੀ ਵਿਧਾਨ ਸਭਾ ਹਲਕਿਆਂ ਵਿਚ ਮੁੜ ਜਿਮਨੀ ਚੋਣਾਂ ਹੋਣ ਲਈ ਤਿਆਰ ਖੜੀਆਂ ਹਨ। “ਭਾਰਤ ਦੇ ਸੰਵਿਧਾਨ ਮੁਤਾਬਿਕ ਜੇਕਰ ਕਿਸੇ ਵਿਧਾਇਕ ਜਾਂ ਕਿਸੇ ਹੋਰ ਅਹੁਦੇ ਦੀ ਸੀਟ ਖਾਲੀ ਹੁੰਦੀ ਹੈ ਤਾਂ ਵਿਧਾਨ ਸਭਾ ਦੇ ਸਪੀਕਰ ਵਲੋਂ ਚੋਣ ਕਮਿਸ਼ਨ ਸੂਚਿਤ ਕਰਕੇ 6 ਮਹੀਨੇ ਦੇ ਅੰਦਰ-ਅੰਦਰ ਉਸ ਹਲਕੇ ਵਿਚ ਚੋਣ ਕਰਵਾਉਣੀ ਲਾਜ਼ਮੀ ਹੁੰਦੀ ਹੈ।”