ਮੋਹਾਲੀ, 8 ਜੂਨ, ਬੋਲੇ ਪੰਜਾਬ ਬਿਓਰੋ:
ਪੰਜਾਬ ਸਕੂਲ ਸਿੱਖਿਆ ਵਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਦੀ ਜੁਲਾਈ 2024 ਦੀ ਅਨੁਪੂਰਕ ਪ੍ਰੀਖਿਆ (ਸਮੇਤ ਓਪਨ ਸਕੂਲ) 4 ਜੁਲਾਈ ਤੋਂ ਸ਼ੁਰੂ ਹੋਵੇਗੀ।ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 5ਵੀਂ ਸ਼੍ਰੇਣੀ ਦੀ ਪ੍ਰੀਖਿਆ 4 ਜੁਲਾਈ ਤੋਂ 11 ਜੁਲਾਈ ਤੱਕ ਸੈਲਫ਼ ਪ੍ਰੀਖਿਆ ਕੇਂਦਰਾਂ ’ਚ ਹੋਵੇਗੀ, 8ਵੀਂ ਤੇ 10ਵੀਂ ਸ਼੍ਰੇਣੀ ਦੀ ਪ੍ਰੀਖਿਆ 4 ਜੁਲਾਈ ਤੋਂ 16 ਜੁਲਾਈ ਤੱਕ, ਜਦਕਿ 12ਵੀਂ ਸ਼੍ਰੇਣੀ ਦੀ ਪ੍ਰੀਖਿਆ 4 ਜੁਲਾਈ ਤੋਂ 19 ਜੁਲਾਈ ਤੱਕ ਬੋਰਡ ਵਲੋਂ ਸਥਾਪਤ ਪ੍ਰੀਖਿਆ ਕੇਂਦਰਾਂ ’ਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 5ਵੀਂ ਸ਼੍ਰੇਣੀ ਦੀ ਪ੍ਰੀਖਿਆ ਸਵੇਰੇ 10 ਵਜੇ ਸ਼ੁਰੂ ਹੋਵੇਗੀ, ਜਦਕਿ 8ਵੀਂ, 10ਵੀਂ ਤੇ 12ਵੀਂ ਸ਼੍ਰੇਣੀ ਦੀ ਪ੍ਰੀਖਿਆ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਪ੍ਰੀਖਿਆ ਸੰਬੰਧੀ ਜ਼ਿਆਦਾ ਜਾਣਕਾਰੀ ਬੋਰਡ ਦੀ ਵੈੱਬਸਾਈਟ ‘ਤੇ ਉਪਲੱਬਧ ਹੈ।