ਹਰਦੀਪ ਨਿੱਝਰ ਕਤਲ ਮਾਮਲੇ ‘ਚ ਕੈਨੇਡਾ ਦੇ ਇੰਟੈਲੀਜੈਂਸ ਮੁੱਖੀ ਨੇ ਚੁੱਪ ਚੁਪੀਤੇ ਦੋ ਵਾਰ ਪਾਈ ਭਾਰਤ ‘ਚ ਫੇਰੀ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 9 ਜੂਨ,
 ਬੋਲੇ ਪੰਜਾਬ ਬਿਓਰੋ:ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਜੁੜੇ ਕੇਸ ਬਾਰੇ ਕੈਨੇਡਾ ਦੀ ਇੰਟੈਲੀਜੈਂਸ ਏਜੰਸੀ ਦੇ ਮੁਖੀ ਡੇਵਿਡ ਵਿਗਨੇਓਲਟ ਨੇ ਇਸ ਸਾਲ ਫਰਵਰੀ ਤੇ ਮਾਰਚ ਵਿਚ ਚੁੱਪ ਚੁਪੀਤੇ ਦੋ ਵਾਰ ਭਾਰਤ ਦੀ ਫੇਰੀ ਦੌਰਾਨ ਭਾਰਤੀ ਅਧਿਕਾਰੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਸੀ। ਇਸ ਪੂਰੇ ਮਾਮਲੇ ਤੋਂ ਜਾਣੂ ਵਿਅਕਤੀਆਂ ਨੇ ਕਿਹਾ ਕਿ ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸੇਵਾ (ਸੀਐੱਸਆਈਐੱਸ) ਦੇ ਨਿਰਦੇਸ਼ਕ ਵਿਗਨੇਓਲਟ ਨੇ ਨਿੱਝਰ ਦੀ ਹੱਤਿਆ ਨੂੰ ਲੈ ਕੇ ਓਟਵਾ ਵੱਲੋਂ ਹੁਣ ਤੱਕ ਕੀਤੀ ਜਾਂਚ ਦੇ ਵੇਰਵੇ ਭਾਰਤ ਨਾਲ ਸਾਂਝੇ ਕੀਤੇ ਹਨ। ਰੌਇਲ ਕੈਨੇਡੀਅਨ ਮਾਊਂਟਿਡ ਪੁਲੀਸ ਵੱਲੋਂ ਨਿੱਝਰ ਹੱਤਿਆ ਮਾਮਲੇ ਵਿਚ ਤਿੰਨ ਭਾਰਤੀ ਨਾਗਰਿਕਾਂ- ਕਰਨਪ੍ਰੀਤ ਸਿੰਘ (28), ਕਮਲਪ੍ਰੀਤ ਸਿੰਘ (22) ਤੇ ਕਰਨ ਬਰਾੜ (22) ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਪਹਿਲਾਂ ਵਿਗਨੇਓਲਟ ਨੇ ਭਾਰਤ ਦਾ ਦੌਰਾ ਕੀਤਾ ਸੀ। ਇਕ ਹੋਰ ਮੁਲਜ਼ਮ ਅਮਨਦੀਪ ਸਿੰਘ ਨੂੰ ਕੈਨੇਡੀਅਨ ਅਥਾਰਿਟੀਜ਼ ਨੇ ਬਾਅਦ ਵਿਚ ਕਾਬੂ ਕੀਤਾ ਸੀ। ਦੱਸਣਯੋਗ ਹੈ ਕਿ ਨਿੱਝਰ ਦੀ ਹੱਤਿਆ ਵਿਚ ਕਥਿਤ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਸਬੰਧੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦਾਅਵਿਆਂ ਮਗਰੋਂ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ਵਿਚ ਕੁੜੱਤਣ ਆ ਗਈ ਸੀ।

Leave a Reply

Your email address will not be published. Required fields are marked *