ਮਾਸਕੋ, 12 ਜੂਨ, ਬੋਲੇ ਪੰਜਾਬ ਬਿਓਰੋ:
ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਖਬਰ ਆ ਰਹੀ ਹੈ ਕਿ ਰੂਸੀ ਫੌਜ ਵਿੱਚ ਭਰਤੀ ਦੋ ਭਾਰਤੀਆਂ ਦੀ ਜੰਗ ਦੌਰਾਨ ਮੌਤ ਹੋ ਗਈ ਹੈ। ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਰਕਾਰ ਨੇ ਇਹ ਮੁੱਦਾ ਰੂਸ ਕੋਲ ਉਠਾਇਆ ਹੈ ਅਤੇ ਕਿਹਾ ਹੈ ਕਿ ਰੂਸੀ ਫੌਜ ਵਿੱਚ ਭਾਰਤੀਆਂ ਦੀ ਭਰਤੀ ਤੁਰੰਤ ਬੰਦ ਕੀਤੀ ਜਾਵੇ ਅਤੇ ਇਸ ਵੇਲੇ ਰੂਸੀ ਫੌਜ ਵਿੱਚ ਸੇਵਾ ਕਰ ਰਹੇ ਸਾਰੇ ਭਾਰਤੀਆਂ ਨੂੰ ਵਾਪਸ ਆਉਣ ਦੀ ਇਜਾਜ਼ਤ ਦਿੱਤੀ ਜਾਵੇ। ਮੰਤਰਾਲੇ ਨੇ ਲੋਕਾਂ ਨੂੰ ਰੂਸ ਵਿਚ ਕੰਮ ਕਰਦੇ ਸਮੇਂ ਸਾਵਧਾਨ ਰਹਿਣ ਲਈ ਵੀ ਕਿਹਾ ਹੈ।
ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਿਦੇਸ਼ ਮੰਤਰਾਲੇ ਅਤੇ ਮਾਸਕੋ ਸਥਿਤ ਭਾਰਤੀ ਦੂਤਾਵਾਸ ਨੇ ਇਸ ਮਾਮਲੇ ਨੂੰ ਨਵੀਂ ਦਿੱਲੀ ਵਿੱਚ ਰੂਸੀ ਰਾਜਦੂਤ ਅਤੇ ਮਾਸਕੋ ਵਿੱਚ ਰੂਸੀ ਅਧਿਕਾਰੀਆਂ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਹੈ, ਤਾਂ ਜੋ ਰੂਸੀ ਫੌਜ ਵਿੱਚ ਸੇਵਾ ਕਰ ਰਹੇ ਸਾਰੇ ਭਾਰਤੀ ਨਾਗਰਿਕਾਂ ਜਲਦ ਰਿਹਾਈ ਹੋ ਸਕੇ।ਭਾਰਤ ਨੇ ਇਹ ਵੀ ਮੰਗ ਕੀਤੀ ਹੈ ਕਿ ਰੂਸੀ ਫੌਜ ਦੁਆਰਾ ਸਾਡੇ ਨਾਗਰਿਕਾਂ ਦੀ ਹੋਰ ਭਰਤੀ ਨੂੰ ਪੂਰੀ ਤਰ੍ਹਾਂ ਰੋਕਿਆ ਜਾਵੇ। ਅਜਿਹੀਆਂ ਗਤੀਵਿਧੀਆਂ ਸਾਡੀ ਭਾਈਵਾਲੀ ਦੇ ਅਨੁਕੂਲ ਨਹੀਂ ਹੋਣਗੀਆਂ।