ਚੰਡੀਗੜ੍ਹ, 16 ਜੂਨ, ਬੋਲੇ ਪੰਜਾਬ ਬਿਓਰੋ:
ਜੰਮੂ-ਕਸ਼ਮੀਰ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਹੁਣ ਪੰਜਾਬ ‘ਚ ਵੀ ਅੱਤਵਾਦੀ ਹਮਲੇ ਦੀ ਧਮਕੀ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ‘ਚ ਅੱਤਵਾਦੀ ਹਮਲੇ ਦੀ ਧਮਕੀ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 21 ਜੂਨ ਨੂੰ ਵੈਸ਼ਨੋ ਮਾਤਾ ਮੰਦਰ ਸਮੇਤ ਪੰਜਾਬ ਦੇ ਧਾਰਮਿਕ ਸਥਾਨਾਂ ਅਤੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਮਿਲੀ ਹੈ।
ਇਸ ਸੂਚਨਾ ਦੇ ਚੱਲਦਿਆਂ ਪੁਲਿਸ ਅਲਰਟ ‘ਤੇ ਹੈ ਅਤੇ ਸਾਰੇ ਧਾਰਮਿਕ ਸਥਾਨਾਂ ਅਤੇ ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮਾਤਾ ਵੈਸ਼ਨੋ ਦੇਵੀ ਮੰਦਰ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਇਨਪੁਟ ਪ੍ਰਾਪਤ ਹੋਏ ਹਨ। ਜੰਮੂ-ਕਸ਼ਮੀਰ ‘ਚ ਹਾਲ ਹੀ ‘ਚ ਹੋਏ 3 ਅੱਤਵਾਦੀ ਹਮਲਿਆਂ ਤੋਂ ਬਾਅਦ ਅੱਤਵਾਦੀਆਂ ਨੇ ਇਕ ਵਾਰ ਫਿਰ ਦੇਸ਼ ‘ਚ ਹਮਲੇ ਦੀ ਧਮਕੀ ਦਿੱਤੀ ਹੈ।
ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਅੰਬਾਲਾ ਰੇਲਵੇ ਸਟੇਸ਼ਨ ‘ਤੇ ਅੱਤਵਾਦੀ ਹਮਲੇ ਦੀ ਧਮਕੀ ਵਾਲਾ ਪੱਤਰ ਮਿਲਿਆ ਹੈ। ਅੱਤਵਾਦੀ ਹਮਲੇ ਦੀ ਧਮਕੀ ਵਾਲੇ ਪੱਤਰ ‘ਚ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ‘ਚ ਵੱਡੀਆਂ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਵੇਗਾ। ਇਸ ਪੱਤਰ ਮੁਤਾਬਕ ਪੰਜਾਬ ‘ਚ ਸੱਚਖੰਡ ਸ੍ਰੀ ਦਰਬਾਰ ਸਾਹਿਬ, ਵੈਸ਼ਨੋ ਦੇਵੀ ਮੰਦਰ ਅਤੇ ਅਮਰਨਾਥ ਯਾਤਰਾ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਕਈ ਰੇਲਵੇ ਸਟੇਸ਼ਨ ਵੀ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਹਨ।