ਬੀਜੇਪੀ ਨੇ ਵੀ ਐਲਾਨਿਆ ਜਲੰਧਰ ਉਪ ਚੋਣ ਲਈ ਉਮੀਦਵਾਰ

ਚੰਡੀਗੜ੍ਹ ਪੰਜਾਬ


ਜਲੰਧਰ, 17 ਜੂਨ, ਬੋਲੇ ਪੰਜਾਬ ਬਿਓਰੋ:
ਜਲੰਧਰ ਪੱਛਮੀ ਵਿਚ ਹੋਣ ਵਾਲੀਆਂ ਉਪ ਚੋਣਾਂ ਲਈ ਭਾਜਪਾ ਨੇ ਵੀ ਉਮੀਦਵਾਰ ਘੋਸ਼ਿਤ ਕਰ ਦਿੱਤਾ ਹੈ।ਭਾਰਤੀ ਜਨਤਾ ਪਾਰਟੀ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।
ਅੰਗੁਰਾਲ ਪਹਿਲਾਂ ਵੀ ਇਸ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਇਕ ਬਣੇ ਸਨ ਅਤੇ ਲੋਕ ਸਭਾ ਚੋਣਾਂ ਦੌਰਾਨ ਉਹ ਭਾਜਪਾ ‘ਚ ਚਲੇ ਗਏ ਸਨ ਅਤੇ ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਹੁਣ ਭਾਜਪਾ ਨੇ ਉਨ੍ਹਾਂ ਨੂੰ ਇੱਥੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

Leave a Reply

Your email address will not be published. Required fields are marked *