ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ

ਮੁਹਾਲੀ, 15 ਫਰਵਰੀ ,ਬੋਲੇ ਪੰਜਾਬ ਬਿਊਰੋ :  ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਕਿ ਜੋ ਮੋਰਚਾ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਚੱਲ ਰਿਹਾ ਹੈ। ਉਹ ਸਮਾਜ ਦੇ ਹਿੱਤਾ ਦੀ ਤਰਜਮਾਨੀ ਕਰ ਰਿਹਾ ਹੈ। ਚੱਲ ਰਹੇ ਸੰਘਰਸ਼ ਦੀ ਸਾਡੀ ਜੱਥੇਬੰਦੀ ਪੂਰਨ ਹਮਾਇਤ ਕਰਦੀ ਹੈ। ਸਰਦਾਰ ਕੈਂਥ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਪਿੱਛਲੇ ਵਿਧਾਨ ਸਭਾ ਸ਼ੈਸ਼ਨ ਵਿੱਚ ਜ਼ਾਅਲੀ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਉਹਨਾਂ ਦੇ ਵਿਰੁੱਧ ਬਣਦੀ ਕਾਨੂੰਨੀ ਪ੍ਰਕਿਰਿਆ ਅਤੇ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਲਈ ਆਦੇਸ਼ ਜਾਰੀ ਗਏ ਸਨ। ਉਹਨਾਂ ਤੇ ਕਾਰਵਾਈ ਨਾ ਹੋਣ ਕਾਰਨ ਸਮਾਜ ਵਿੱਚ ਬੇਚੈਨੀ ਅਤੇ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪ੍ਰਤੀ ਸਮਾਜ ਵਿੱਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਅਨੁਸੂਚਿਤ ਜਾਤੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਨਾ ਕਰਵਾਇਆ ਤਾਂ ਆਉਣ ਵਾਲੇ ਸਮੇਂ ਦੌਰਾਨ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਅਨੁਸੂਚਿਤ ਜਾਤੀਆਂ ਦੇ ਵਿਧਾਇਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਂਦੇ ਵਿਧਾਨ ਸਭਾ ਸ਼ੈਸ਼ਨ ਦੌਰਾਨ ਸਰਕਾਰ ਵੱਲੋਂ ਕੀਤੇ ਵਾਅਦੇ ਉਠਾਉਣ, ਕਿਉਂਕਿ ਸਰਕਾਰ ਦਾ ਵਤੀਰਾ ਅਨੁਸੂਚਿਤ ਜਾਤੀ ਵਰਗ ਪ੍ਰਤੀ ਅਸੰਵੇਦਨਸ਼ੀਲ ਹੈ। ਕਿਉਂਕਿ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ਨੂੰ ਜਾਣਬੁੱਝ ਕੇ ਦਬਾਉਣ ਅਤੇ ਅਣਗੌਲਿਆਂ ਕੀਤਾ ਜਾ ਰਿਹਾ ਹੈ। ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਨੇ ਫੈਸਲਾ ਕੀਤਾ ਹੈ ਕਿ ਮੋਰਚੇ ਵੱਲੋਂ ਮੁਹਾਲੀ ਫੇਜ਼ 7 ਦੀਆਂ ਲਾਇਟਾ ਨੇੜੇ ਸ੍ਰੀ ਅੰਬ ਸਾਹਿਬ ਗੁਰਦੁਆਰਾ ਐਤਵਾਰ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮੌਕੇ ਆਗੂਆਂ ਸਮੇਤ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ । ਇਸ ਮੌਕੇ ਮੋਰਚੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੁੰਭੜਾ, ਹਰਨੇਕ ਸਿੰਘ ਮਲੋਆ, ਸ਼੍ਰੀ ਜੀਵਨ ਗਰਗ, ਬਾਬੂ ਵੇਦ ਪ੍ਰਕਾਸ਼, ਪ੍ਰੋਫ਼. ਗੁਲਾਬ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਹੋਏ।

Continue Reading